
ਆਕਲੈਂਡ (ਹਰਪ੍ਰੀਤ ਸਿੰਘ) – ਮੋਗੇ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਹੈ। ਲਵਪ੍ਰੀਤ 3 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਪਰ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਪੁੱਜਣ ‘ਤੇ ਉਸਦੀ ਪਤਨੀ ਨੇ ਉਸਨੂੰ ਛੱਡ ਦਿੱਤਾ ਸੀ ਤੇ ਉਸ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ ਸੀ। ਪਤਨੀ, ਜਿਸਨੂੰ ਲਵਪ੍ਰੀਤ ਨੇ ਖਰਚਾ ਕਰਕੇ ਤਿੰਨ ਸਾਲ ਪਹਿਲਾਂ ਕੈਨੇਡਾ ਭੇਜਿਆ ਸੀ, ਉਸਨੂੰ, ਉਹ ਕਾਫੀ ਪਿਆਰ ਕਰਦਾ ਸੀ ਤੇ ਇਸ ਸਭ ਕਾਰਨ ਉਹ ਕਾਫੀ ਟੈਂਸ਼ਨ ਵਿੱਚ ਸੀ।



