ਆਸਟ੍ਰੇਲੀਆ ਵਿੱਚ ਟਰੱਕ ਨੂੰ ਲੱਗੀ ਭਿਆਨਕ ਅੱਗ, ਪੰਜਾਬੀ ਨੌਜਵਾਨ ਸੁਖਵਿੰਦਰ ਸਿੰਘ ਸੰਧੂ ਦੀ ਦਰਦਨਾਕ ਮੌਤ

 Melbourne (NZ Punjabi News) – ਆਸਟ੍ਰੇਲੀਆ ਵਿੱਚ ਇੱਕ ਟਰੱਕ ਨੂੰ ਅਚਾਨਕ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਸੁਖਵਿੰਦਰ ਸਿੰਘ ਸੰਧੂ ਦੀ ਦਰਦਨਾਕ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ, ਸੁਖਵਿੰਦਰ ਸਿੰਘ ਸੰਧੂ ਸਾਲ 2018 ਵਿੱਚ ਰੁਜ਼ਗਾਰ ਲਈ ਆਸਟ੍ਰੇਲੀਆ ਗਿਆ ਸੀ। ਉਹ ਟਰੱਕ ਚਾਲਕ ਵਜੋਂ ਕੰਮ ਕਰਦਾ ਸੀ ਅਤੇ ਮਿਹਨਤੀ ਤੇ ਮਿਲਣਸਾਰ ਸੁਭਾਅ ਕਾਰਨ ਆਪਣੇ ਜਾਣ-ਪਛਾਣ ਵਾਲਿਆਂ ਵਿੱਚ ਕਾਫ਼ੀ ਪਸੰਦ ਕੀਤਾ ਜਾਂਦਾ ਸੀ।

ਮੁੱਢਲੀ ਜਾਣਕਾਰੀ ਮੁਤਾਬਕ, ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਹ ਬਚ ਨਹੀਂ ਸਕਿਆ। ਇਸ ਹਾਦਸੇ ਨੇ ਪਰਿਵਾਰ ਅਤੇ ਦੋਸਤਾਂ ਨੂੰ ਗਹਿਰਾ ਸਦਮਾ ਦਿੱਤਾ ਹੈ।

ਮ੍ਰਿਤਕ ਨੌਜਵਾਨ ਪਿੰਡ ਵੈਰੋਨੰਗਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ, ਰਿਸ਼ਤੇਦਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

Share it :
error: Content is protected !!