ਆਸਟ੍ਰੇਲੀਆ ਵਿੱਚ ਭੇਦਭਰੇ ਹਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ਸੜ੍ਹਕੇ ਹੋਈ ਤਬਾਹ

 Adelaide (NZ Punjabi News) – ਦੱਖਣੀ ਆਸਟ੍ਰੇਲੀਆ ਦੇ ਵਰਜੀਨੀਆ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਐਤਵਾਰ ਰਾਤ ਭਿਆਨਕ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਕਾਰਨ ਗੁਰਦੁਆਰੇ ਦੀ ਇਮਾਰਤ ਪੂਰੀ ਤਰ੍ਹਾਂ ਸੜ੍ਹਕੇ ਸੁਆਹ ਹੋ ਗਈ ਹੈ। ਗੁਰਦੁਆਰਾ ਪ੍ਰਬੰਧਕਾਂ ਮੁਤਾਬਕ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸਥਿਤੀ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸਰੂਪਾਂ ਦੇ ਅੱਗ ਦੀ ਭੇਟ ਚੜ੍ਹਨ ਦੀ ਆਸ਼ੰਕਾ ਹੈ, ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

ਅੱਗ ‘ਤੇ ਕਾਬੂ ਪਾਉਣ ਲਈ 60 ਤੋਂ ਵੱਧ ਅੱਗ ਬੁਝਾਊ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਲੰਬੇ ਸਮੇਂ ਤੱਕ ਰਾਹਤ ਕਾਰਜ ਚਲਾਇਆ। ਫਾਇਰ ਬ੍ਰਿਗੇਡ ਨੇ ਅੱਗ ਨੂੰ ਨੇੜਲੇ ਇਲਾਕਿਆਂ ਤੱਕ ਫੈਲਣ ਤੋਂ ਤਾਂ ਰੋਕ ਲਿਆ, ਪਰ ਗੁਰਦੁਆਰੇ ਨੂੰ ਬਚਾਇਆ ਨਹੀਂ ਜਾ ਸਕਿਆ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਕਾਜ਼ ਇਨਵੈਸਟੀਗੇਟਰ ਘਟਨਾ ਦੀ ਜਾਂਚ ਕਰ ਰਹੇ ਹਨ। ਇਹ ਘਟਨਾ ਸਿੱਖ ਸੰਗਤ ਲਈ ਬਹੁਤ ਹੀ ਦੁਖਦਾਈ ਮੰਨੀ ਜਾ ਰਹੀ ਹੈ ਅਤੇ ਸੰਗਤ ਵੱਲੋਂ ਗੁਰਦੁਆਰੇ ਦੇ ਜਲਦੀ ਮੁੜ ਨਿਰਮਾਣ ਅਤੇ ਸੱਚਾਈ ਸਾਹਮਣੇ ਆਉਣ ਦੀ ਆਸ ਪ੍ਰਗਟਾਈ ਜਾ ਰਹੀ ਹੈ।

Share it :
error: Content is protected !!