
ਇਸੇ ਲੜੀ ਤਹਿਤ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਅਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਗਲੈਨਵੁਡ ਦੇ ਐਨਜ਼ੈਕ ਸਿੱਖ ਵਾਰ ਮੈਮੋਰੀਅਲ ਵਿਖੇ ਸਿੱਖ ਸੈਨਿਕਾਂ ਦੀ ਯਾਦ ਵਿੱਚ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਹਸਰਤ ਸੰਧਰ ਵੱਲੋਂ ਇੱਥੋਂ ਦੇ ਮੂਲ ਵਸਨੀਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕੀਤੀ ਗਈ। ਇਸ ਉਪਰੰਤ ਬੱਚਿਆਂ ਵੱਲੋਂ ਆਸਟ੍ਰੇਲੀਆ ਦਾ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਦਵਿੰਦਰ ਸਿੰਘ ਧਾਰੀਆ ਵੱਲੋਂ ‘ਦੇਹ ਸ਼ਿਵਾ ਬਰ ਮੋਹੇ ਇਹੈ’ ਸ਼ਬਦ ਗਾਇਨ ਕੀਤਾ ਗਿਆ। ਪ੍ਰਬੰਧਕ ਹਰਕੀਰਤ ਸਿੰਘ ਸੰਧਰ ਨੇ ਦੱਸਿਆ ਕੇ ਇਸ ਤੋਂ ਬਾਅਦ ਰੀਥ ਸਰਵਿਸ ਕਰਵਾਈ ਗਈ, ਜਿਸ ਦੌਰਾਨ ਵੱਖ-ਵੱਖ ਸੰਸਥਾਵਾਂ, ਪਰਿਵਾਰਾਂ ਅਤੇ ਭਾਈਚਾਰੇ ਦੇ ਲੋਕਾਂ ਨੇ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਸਿੱਖ ਸੈਨਿਕਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਇਸ ਮੌਕੇ ਬੋਲਦਿਆਂ ਮਹਿੰਗਾ ਸਿੰਘ ਖੱਖ, ਹਰਮੀਕ ਸਿੰਘ, ਸੁਖਮਨਦੀਪ ਕੌਰ, ਖਾਹਿਸ਼ ਕਾਹਲੋਂ , ਸੁਰਿੰਦਰ ਸਿੰਘ ਸੋਹੀ, ਜੀਵਨ ਸਿੰਘ ਦੁਸਾਂਝ, ਅਧਿਆਪਕ ਕਰਮਜੀਤ ਕੌਰ, ਗੋਬਿੰਦ ਸਿੰਘ ਢਿੱਲੋਂ, ਕੁਲਵਿੰਦਰ ਜਗਰਾਓਂ , ਗਿਆਨੀ ਸੰਤੋਖ ਸਿੰਘ , ਗੁਰਜੰਟ ਸਿੰਘ ਖਹਿਰਾ, ਕਲਵੰਤ ਕੌਰ, ਚਰਨਜੀਤ ਸਿੰਘ ਅਟਵਾਲ ਅਤੇ ਬਲਵਿੰਦਰ ਸਿੰਘ ਰੂਬੀ ਸਮੇਤ ਹੋਰਨਾਂ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਸਿਰਫ਼ ਇੱਕ ਇਤਿਹਾਸਕ ਲੜਾਈ ਨਹੀਂ, ਸਗੋਂ ਇਹ ਹੌਸਲੇ, ਵਫ਼ਾਦਾਰੀ, ਫ਼ਰਜ਼ ਅਤੇ ਕੁਰਬਾਨੀ ਦੀ ਅਜਿਹੀ ਗਾਥਾ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਰਹਿੰਦੀ ਨਵੀਂ ਪੀੜ੍ਹੀ ਨੂੰ ਸਿੱਖ ਸੈਨਿਕਾਂ ਦੇ ਇਤਿਹਾਸ ਅਤੇ ਵਿਸ਼ਵ ਯੁੱਧਾਂ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ।
ਨਰਿੰਦਰ ਸਿੰਘ ਚਾਰਲੀ ਅਤੇ ਪ੍ਰਿਤਪਾਲ ਸਿੰਘ ਵੱਲੋਂ ਵੀ ਇਸ ਮੌਕੇ ਆਪਣੀਆਂ ਸੇਵਾਵਾਂ ਪੇਸ਼ ਕੀਤੀਆਂ ਗਈਆਂ। ਸਨੀ ਸਿੰਘ, ਹਰਮੋਹਨ ਬਾਲੀਆ, ਰਾਜਵੰਤ ਸਿੰਘ ਅਤੇ ਹਰਿੰਦਰ ਸਿੰਘ , ਸੁਰਿੰਦਰ ਮਾਣਕੂ, image3.jpegimage4.jpegimage5.jpegimage7.jpegਸਮੇਤ ਹੋਰਨਾਂ ਨੇ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਅਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਕਰਵਾਉਣ ਲਈ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ, ਬੱਚਿਆਂ ਅਤੇ ਭਾਈਚਾਰੇ ਦੀਆਂ ਸੰਸਥਾਵਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ। ਸਾਰਿਆਂ ਨੇ ਇਕਜੁੱਟ ਹੋ ਕੇ ਸਾਰਾਗੜ੍ਹੀ ਦੇ 21 ਸਿੱਖ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਿਜਦਾ ਕੀਤਾ।
ਪ੍ਰਬੰਧਕ ਦਵਿੰਦਰ ਸਿੰਘ ਧਾਰੀਆ ਤੇ ਹਰਕੀਰਤ ਸਿੰਘ ਸੰਧਰ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਸਿੱਖ ਇਤਿਹਾਸ ਦੇ ਮਹਾਨ ਪੰਨਿਆਂ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ, ਤਾਂ ਜੋ ਬੱਚੇ ਆਪਣੇ ਵਿਰਸੇ, ਕੁਰਬਾਨੀਆਂ ਅਤੇ ਯੋਧਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਹੋ ਸਕਣ।



