Friday, 22 January 2021
11 January 2021 Australia

ਆਸਟ੍ਰੇਲੀਆ ਵਿਚ ਕੋਵਿਡ ਦੀ ਮਾਰ ਸਟੂਡੈਂਟਾਂ ਦੇ ਆਈ ਰਾਸ ,ਹੁਣ ਵੱਧ ਘੰਟੇ ਕਰ ਸਕਦੇ ਨੇ ਕੰਮ |

ਆਸਟ੍ਰੇਲੀਆ ਵਿਚ ਕੋਵਿਡ ਦੀ ਮਾਰ ਸਟੂਡੈਂਟਾਂ ਦੇ ਆਈ ਰਾਸ ,ਹੁਣ ਵੱਧ ਘੰਟੇ ਕਰ ਸਕਦੇ ਨੇ ਕੰਮ | - NZ Punjabi News

ਮੈਲਬਰਨ (ਐਨ ਜ਼ੈੱਡ ਪੰਜਾਬੀ ਨਿਊਜ਼ ਸਰਵਿਸ ) - ਆਸਟਰੇਲੀਆ ’ਚ ਕੋਵਿਡ-19 ਮਹਾਂਮਾਰੀ ਦੌਰਾਨ ਅਸਾਧਾਰਨ ਹਾਲਤਾਂ ਤੇ ਸੰਵੇਦਨਸ਼ੀਲ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਗ੍ਰਹਿ ਵਿਭਾਗ ਅਤੇ ਆਸਟਰੇਲਿਆਈ ਬਾਰਡਰ ਫੋਰਸ ਨੇ ਵਿਦਿਆਰਥੀ ਵੀਜ਼ਾ ਧਾਰਕਾਂ ਨੂੰ ਕੁਝ ਨਿਰਧਾਰਤ ਕੰਮਾਂ ਵਾਲੇ ਖੇਤਰਾਂ ’ਚ ਪੰਦਰਵਾੜੇ ਦੌਰਾਨ 40 ਘੰਟੇ ਤੋਂ ਵੱਧ ਸਮਾਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਇਨ੍ਹਾਂ ਨਵੀਆਂ ਹਦਾਇਤਾਂ ’ਚ ਪਾੜ੍ਹਿਆਂ ਨੂੰ ਆਪਣੇ ਕੋਰਸ ਦੌਰਾਨ ਵਧੇਰੇ ਘੰਟੇ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਹੋਣਗੇ ਪਰ ਉਨ੍ਹਾਂ ਨੂੰ ਯਕੀਨੀ ਬਣਾਉਣਾ ਪਵੇਗਾ ਕਿ ਉਹ ਆਪਣੀ ਪੜ੍ਹਾਈ ਪ੍ਰਤੀ ਗੰਭੀਰ ਹਨ ਅਤੇ ਆਪਣਾ ਕੋਰਸ ਪੂਰਾ ਕਰਦੇ ਹਨ। ਵਿਦਿਆਰਥੀ ਵੀਜ਼ਾ ਧਾਰਕਾਂ ਨੂੰ ਕੰਮ ਦੀ ਅਸਥਾਈ ਖੁੱਲ੍ਹ ਲੈਣ ਲਈ ਗ੍ਰਹਿ ਵਿਭਾਗ ਨੂੰ ਸਿੱਧੀ ਅਰਜ਼ੀ ਦੇਣ ਦੀ ਜ਼ਰੂਰਤ ਨਹੀਂ ਹੈ। ਸਬੰਧਤ ਪਾੜ੍ਹਿਆਂ ਨੂੰ ਸਿਰਫ਼ ਆਪਣੇ ਕੰਮ ਦੇ ਮਾਲਕ ਨਾਲ ਸੰਪਰਕ ਕਰਨਾ ਲਾਜ਼ਮੀ ਹੋਵੇਗਾ। ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਵੀਂ ਅਸਥਾਈ ਨੀਤੀ ਨਾਲ ਪਾੜ੍ਹਿਆਂ ਲਈ ਪੜ੍ਹਾਈ ਦੇ ਨਾਲ-ਨਾਲ ਕਮਾਈ ਦੇ ਵੀ ਵਧੇਰੇ ਮੌਕੇ ਮਿਲਣਗੇ ਅਤੇ ਆਸਟਰੇਲੀਆ ਲਈ ਵਿਦੇਸ਼ੀ ਪਾੜ੍ਹਿਆਂ ਦੀ ਖਿੱਚ ਵਧੇਗੀ।

ADVERTISEMENT
NZ Punjabi News Matrimonials