Wednesday, 03 March 2021
22 February 2021 Australia

ਕਿਸਾਨ ਸੰਘਰਸ਼ ਦੇ ਸ਼ਹੀਦ ਨਵਰੀਤ ਸਿੰਘ ਨਮਿਤ ਮੈਲਬੌਰਨ ਦੇ ਗੁਰੂ ਘਰ ਵਿੱਚ ਕਰਵਾਇਆ ਸ਼ਰਧਾਂਜਲੀ ਸਮਾਗਮ ।

ਕਿਸਾਨ ਸੰਘਰਸ਼ ਦੇ ਸ਼ਹੀਦ ਨਵਰੀਤ ਸਿੰਘ ਨਮਿਤ ਮੈਲਬੌਰਨ ਦੇ ਗੁਰੂ ਘਰ ਵਿੱਚ ਕਰਵਾਇਆ ਸ਼ਰਧਾਂਜਲੀ ਸਮਾਗਮ । - NZ Punjabi News

ਮੈਲਬੌਰਨ : 22 ਫ਼ਰਵਰੀ ( ਸੁਖਜੀਤ ਸਿੰਘ ਔਲਖ ) ਆਸਟਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਚ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਨਮਿਤ ਇਕ ਸ਼ਰਧਾਂਜਲੀ ਸਮਾਗਮ ਬੀਤੇ ਕੱਲ 21 ਫ਼ਰਵਰੀ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸ਼ਹੀਦ ਹੋਏ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਚਾਰ ਦੀ ਸਾਂਝ ਪਾਉਂਦਿਆਂ ਸੰਗਤ ਨੂੰ ਇਸ ਸਾਕੇ ਦੇ ਇਤਿਹਾਸ ਨਾਲ ਜੋੜਿਆ ਗਿਆ। ਗੁਰੂ ਘਰ ਦੇ ਰਾਗੀ ਜਥੇ ਭਾਈ ਤਰਸੇਮ ਸਿੰਘ ਅਤੇ ਸਾਥੀਆਂ ਵਲੋਂ ਗੁਰਬਾਣੀ ਵਿੱਚ ਸ਼ਹਾਦਤ ਦੇ ਸੰਕਲਪ ਨੂੰ ਪ੍ਰਗਟਾਉਂਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ। ਗੁਰੂ ਘਰ ਦੇ ਗ੍ਰੰਥੀ ਗਿਆਨੀ ਦਯਾਕਰਨ ਸਿੰਘ ਵੱਲੋਂ ਵੀ ਸਿੱਖ ਧਰਮ ਵਿੱਚ ਸ਼ਹਾਦਤ ਦੇ ਫ਼ਲਸਫ਼ੇ ਬਾਰੇ ਕਥਾ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਗੁਰਦਵਾਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਨੂੰ ਵੀ ਯਾਦ ਕੀਤਾ ਗਿਆ ਅਤੇ ਉਸ ਦੀ ਪਤਨੀ ਮਨਸਵੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਉਸਦੀ ਇਕ ਸਮੈਸਟਰ ਦੀ ਪੜ੍ਹਾਈ ਦੀ ਫ਼ੀਸ ਤੋਂ ਇਲਾਵਾ ਪੰਜ ਹਜ਼ਾਰ ਡਾਲਰ ਦੇ ਕਰੀਬ ਰਾਸ਼ੀ ਦੀ ਮਦਦ ਵੀ ਦਿੱਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੁੱਖ ਸੇਵਾਦਾਰ ਸ. ਪਰਮਜੀਤ ਸਿੰਘ ਗਰੇਵਾਲ਼ ਅਤੇ ਮੁੱਖ ਸਕੱਤਰ ਸ. ਗੁਰਦੀਪ ਸਿੰਘ ਮਠਾਰੂ ਹੁਰਾਂ ਵਲੋਂ ਵੀ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਦਿਆਂ ਉਹਨਾਂ ਦੀਆਂ ਸ਼ਹਾਦਤਾਂ ਯਾਦ ਕੀਤਾ ਗਿਆ ਅਤੇ ਸ਼ਹੀਦ ਨਵਰੀਤ ਸਿੰਘ ਦੇ ਪੁਰਖਿਆਂ ਦਾ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਯੋਗਦਾਨ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।

ADVERTISEMENT
NZ Punjabi News Matrimonials