ਮੈਲਬੋਰਨ (ਹਰਪ੍ਰੀਤ ਸਿੰਘ) - ਵੈਸਟਰਨ ਆਸਟ੍ਰੇਲੀਆ ਪੁਲਿਸ ਨੇ ਬੀਤੀ 27 ਅਗਸਤ ਨੂੰ ਪਰਥ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੇ ਘਟਨਾ ਦੇ ਸਬੰਧ ਵਿੱਚ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਨੂੰ ਲੈਕੇ ਆਸਟ੍ਰੇਲੀਆ ਭਰ ਦੇ ਸਿੱਖਾਂ ਵਿੱਚ ਰੋਸ ਸੀ ਅਤੇ ਇਸ ਮਾਮਲੇ ਵਿੱਚ ਕਈ ਰੋਸ ਪ੍ਰਦਰਸ਼ਨ ਕੱਢੇ ਗਏ ਸਨ। ਵੈਸਟਰਨ ਆਸਟ੍ਰੇਲੀਆ ਪੁਲਿਸ ਨੇ ਸਿੱਖ ਭਾਈਚਾਰੇ ਤੇ ਹੋਰਾਂ ਭਾਈਚਾਰਿਆਂ ਨੂੰ ਭਰੋਸਾ ਦੁਆਇਆ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਏਗਾ।