ਮੈਲਬੋਰਨ (ਹਰਪ੍ਰੀਤ ਸਿੰਘ) - ਇਸ ਸਾਲ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ (ਏਐਨਯੂ) ਨੂੰ ਅਨੁਮਾਨਿਤ $200 ਮਿਲੀਅਨ ਦਾ ਘਾਟਾ ਪੈਣ ਦੀ ਸੰਭਾਵਨਾ ਹੈ ਤੇ ਇਸੇ ਦੇ ਚਲਦਿਆਂ ਯੂਨੀਵਰਸਿਟੀ ਚਾਂਸਲਰ ਨੇ ਸਾਫ ਕਰ ਦਿੱਤਾ ਹੈ ਕਿ ਨਜਦੀਕੀ ਭਵਿੱਖ ਵਿੱਚ ਯੂਨੀਵਰਸਿਟੀ ਕੁਝ ਕਰੜੇ ਫੈਸਲੇ ਲੈ ਸਕਦੀ ਹੈ, ਜਿਸ ਵਿੱਚ ਨੌਕਰੀਆਂ ਦੀ ਗਿਣਤੀ ਘਟਾਉਣਾ ਤੇ ਤਨਖਾਹਾਂ ਘਟਾਉਣ ਦਾ ਫੈਸਲਾ ਅਹਿਮ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਯੂਨੀਵਰਸਿਟੀ ਵੱਡੀ ਯੂਨੀਵਰਸਿਟੀ ਦਾ ਅਹੁਦਾ ਗੁਆ ਦਏਗੀ।