ਮੈਲਬੋਰਨ (ਹਰਪ੍ਰੀਤ ਸਿੰਘ) - ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਇਸ ਵੇਲੇ ਆਸਟ੍ਰੇਲੀਆ ਦੌਰੇ 'ਤੇ ਹਨ ਤੇ ਉਨ੍ਹਾਂ ਦੀ ਇਸ ਫੇਰੀ ਦਾ ਮਕਸਦ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਨੇੜਤਾ ਨੂੰ ਵਧਾਉਣਾ ਹੈ। ਉਨ੍ਹਾਂ ਐਕਸ 'ਤੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਗੱਲਬਾਤ ਕਰਕੇ ਬਹੁਤ ਵਧੀਆ ਲੱਗਿਆ ਤੇ ਇਸ ਦੌਰਾਨ ਉਨ੍ਹਾਂ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੁੰਘਾ ਕਰਨ 'ਤੇ ਗੱਲਬਾਤ ਕੀਤੀ। ਐਸ ਜੈਸ਼ੰਕਰ ਬੀਤੀ 3 ਨਵੰਬਰ ਤੋਂ ਆਸਟ੍ਰੇਲੀਆ ਦੌਰੇ 'ਤੇ ਸਨ।