ਮੈਲਬੋਰਨ (ਹਰਪ੍ਰੀਤ ਸਿੰਘ) - ਆਸਟ੍ਰੇਲੀਆ ਸਰਕਾਰ ਨੇ ਸੋਸ਼ਲ ਮੀਡੀਆ ਲੈਜੀਸਲੇਸ਼ਨ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਆਉਂਦੇ ਸਾਲ ਤੱਕ ਸ਼ਾਹੀ ਮਨਜੂਰੀ ਤੋਂ ਬਾਅਦ ਇਸ ਨੂੰ ਕਾਨੂੰਨ ਨੂੰ ਅਮਲ ਵਿੱਚ ਲੈ ਆਉਂਦਾ ਜਾਏਗਾ। ਕਾਨੂੰਨ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਹਾਰਮ ਤੋਂ ਬਚਾਉਣ ਲਈ ਇਹ ਕਾਨੂੰਨ ਲਿਆਉਂਦਾ ਜਾਏਗਾ ਤੇ ਇਸ ਲਈ ਮਾਪਿਆਂ ਵਲੋਂ ਵੀ ਸਹਿਮਤੀ ਪ੍ਰਗਟਾਈ ਜਾ ਰਹੀ ਹੈ। ਇਸ ਕਾਨੂੰਨ ਦਾ ਮੁੱਖ ਮਕਸਦ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣਾ ਹੈ।