ਕ੍ਰਾਈਸਚਰਚ ਵਿੱਚ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, ਤੀਜੇ ਦੀ ਹਾਲਤ ਗੰਭੀਰ

ਆਕਲੈਂਡ (ਹਰਪ੍ਰੀਤ ਸਿੰਘ) – ਕ੍ਰਾਈਚਰਚ ਦੇ ਉੱਤਰ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ ਅਤੇ ਤੀਜੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸਾ ਬੁਚਰਜ਼ਵਿਲੇ ਦੇ ਕਲਾਰਕ ਰੋਡ ‘ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। 2 ਵਿਅਕਤੀਆਂ ਦੀ ਤਾਂ ਮੌਕੇ ;ਤੇ ਹੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਹਾਦਸਾ ਕਾਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਰਕੇ ਵਾਪਰਿਆ ਦੱਸਿਆ ਜਾ ਰਿਹਾ ਹੈ।

Share it :
error: Content is protected !!