ਕੈਨਬਰਾ (ਸਰਬਜੀਤ ਸਿੰਘ) - ਆਸਟ੍ਰੇਲੀਆ ਦੇ ਕੈਨਬਰਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਭਾਈ ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘਾਂ ਦੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।
ਭਾਈ ਪਰਮਿੰਦਰ ਸਿੰਘ ਤੇ ਭਾਈ ਮਲਕੀਤ ਸਿੰਘ ਦੇ ਰਾਗੀ ਜੱਥਿਆਂ ਵਲੋਂ ਇਸ ਮੌਕੇ ਕੀਰਤਨ ਦੀ ਸੇਵਾ ਨਿਭਾਈ ਗਈ। ਗਿਆਨੀ ਸੰਤੋਖ ਸਿੰਘ ਵਲੋਂ ਇਤਿਹਾਸ ਦੇ ਇਨ੍ਹਾਂ ਮਹਾਨ ਤੱਥਾਂ ਨੂੰ ਸੰਗਤਾਂ ਦੇ ਸਾਹਮਣੇ ਰੱਖਿਆ ਗਿਆ।