
Fire and Emergency New Zealand ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। ਏਅਰਪੋਰਟ ਪ੍ਰਬੰਧਨ ਨੇ ਕਿਹਾ ਹੈ ਕਿ ਟਰਮੀਨਲ ਨੂੰ ਸੁਰੱਖਿਅਤ ਘੋਸ਼ਿਤ ਕਰਨ ਤੋਂ ਬਾਅਦ ਉਡਾਣਾਂ ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ, ਪਰ ਪਿਛਲੀ ਰਾਤ ਦੀ ਰੁਕਾਵਟ ਕਾਰਨ ਫਲਾਈਟ ਸ਼ਡਿਊਲ ਨੂੰ ਸਧਾਰਨ ਹੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ਜਾਣ ਤੋਂ ਪਹਿਲਾਂ ਆਪਣੀ ਏਅਰਲਾਈਨ ਨਾਲ ਸੰਪਰਕ ਕਰਕੇ ਫਲਾਈਟ ਦੀ ਤਾਜ਼ਾ ਜਾਣਕਾਰੀ ਜ਼ਰੂਰ ਲੈਣ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।



