ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਨਿਊਜੀਲੈਂਡ, ਆਕਲੈਂਡ ਏਅਰਪੋਰਟ ‘ਤੇ ਭਾਰੀ ਸੁਰੱਖਿਆ ਹੇਠ ਹੋਇਆ ਸੁਆਗਤ

new zealandਆਕਲੈਂਡ (NZ Punjabi News) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਇਤਿਹਾਸਕ ਇਕ ਦਿਨਾਂ ਅਧਿਕਾਰਕ ਯਾਤਰਾ ਲਈ ਆਕਲੈਂਡ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਸ਼ੁੱਕਰਵਾਰ ਦੁਪਹਿਰ ਆਕਲੈਂਡ ਏਅਰਪੋਰਟ ’ਤੇ ਉਤਰਿਆ।

ਦੁਨੀਆ ਦੇ ਸਭ ਤੋਂ ਚਰਚਿਤ ਨੇਤਾਵਾਂ ਵਿੱਚੋਂ ਇੱਕ ਨਰਿੰਦਰ ਮੋਦੀ ਦੀ ਇਹ ਨਿਊਜ਼ੀਲੈਂਡ ਦੀ ਪਹਿਲੀ ਅਧਿਕਾਰਕ ਯਾਤਰਾ ਹੈ। ਉਨ੍ਹਾਂ ਦੀ ਆਮਦ ਨੂੰ ਲੈ ਕੇ ਆਕਲੈਂਡ ਸਮੇਤ ਵੱਖ-ਵੱਖ ਥਾਵਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਨਿਊਜ਼ੀਲੈਂਡ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਸੁਰੱਖਿਆ ਕਾਰਵਾਈ ਦੀ ਤਿਆਰੀ ਕੀਤੀ ਗਈ ਸੀ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਸ਼ੇਸ਼ ਤਰਬੀਅਤ ਪ੍ਰਾਪਤ ਪੁਲਿਸ ਅਧਿਕਾਰੀਆਂ ਨੂੰ ਆਕਲੈਂਡ ਬੁਲਾਇਆ ਗਿਆ।

ਇਸ ਇਕ ਦਿਨਾਂ ਦੌਰੇ ਦੌਰਾਨ ਨਰਿੰਦਰ ਮੋਦੀ ਵੱਲੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ ਜਾਣੀ ਹੈ। ਦੋਵਾਂ ਨੇਤਾਵਾਂ ਵਿਚਾਲੇ ਵਪਾਰ, ਨਿਵੇਸ਼, ਸੁਰੱਖਿਆ, ਸਿੱਖਿਆ ਅਤੇ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਹੋਣ ਦੀ ਉਮੀਦ ਹੈ।

ਨਰਿੰਦਰ ਮੋਦੀ ਦੀ ਇਸ ਯਾਤਰਾ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਰਿਸ਼ਤਿਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Share it :
error: Content is protected !!