
ਅਧਿਕਾਰੀਆਂ ਨੇ ਕਿਹਾ ਹੈ ਕਿ ਸਥਿਤੀ ‘ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਬਿਮਾਰ ਜਾਂ ਮਰੇ ਹੋਏ ਜੰਗਲੀ ਪੰਛੀਆਂ ਨੂੰ ਹੱਥ ਨਾ ਲਗਾਉਣ ਅਤੇ ਅਜਿਹੇ ਮਾਮਲਿਆਂ ਦੀ ਤੁਰੰਤ ਬਾਇਓਸਿਕਿਊਰਟੀ ਅਧਿਕਾਰੀਆਂ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਸਮੇਂ ਆਮ ਲੋਕਾਂ ਲਈ ਖ਼ਤਰਾ ਘੱਟ ਹੈ, ਪਰ ਪੋਲਟਰੀ ਉਦਯੋਗ ਅਤੇ ਜੰਗਲੀ ਪੰਛੀਆਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।



