
FSB ਦਾ ਦਾਅਵਾ ਹੈ ਕਿ ਮੁਲਜ਼ਮ ਨੇ ਆਪਣੀ ਮਰਜ਼ੀ ਨਾਲ ਨਿਊਜ਼ੀਲੈਂਡ ਸਿਕਿਉਰਟੀ ਇੰਟੈਲੀਜੈਂਸ ਸਰਵਿਸ (NZSIS) ਨਾਲ ਸੰਪਰਕ ਕੀਤਾ ਅਤੇ ਨਿੱਜੀ ਲਾਭ ਲਈ ਅਜਿਹੀ ਜਾਣਕਾਰੀ ਸਾਂਝੀ ਕੀਤੀ ਜੋ ਰੂਸ ਦੀ ਸੁਰੱਖਿਆ ਦੇ ਖ਼ਿਲਾਫ਼ ਵਰਤੀ ਜਾ ਸਕਦੀ ਸੀ। ਏਜੰਸੀ ਦਾ ਇਹ ਵੀ ਦਾਅਵਾ ਹੈ ਕਿ ਉਹ ਏਸ਼ੀਆ-ਪੈਸਿਫਿਕ ਖੇਤਰ ਵਿੱਚ ਰੂਸ ਦੇ ਫੌਜੀ ਸਹਿਯੋਗ ਨਾਲ ਜੁੜੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਰੂਸੀ ਅਧਿਕਾਰੀਆਂ ਨੇ ਮੁਲਜ਼ਮ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜੇਕਰ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਰੂਸੀ ਸਰਕਾਰੀ ਮੀਡੀਆ ਨੇ ਗ੍ਰਿਫ਼ਤਾਰੀ ਦੀ ਵੀਡੀਓ ਵੀ ਜਾਰੀ ਕੀਤੀ ਹੈ।
ਫਿਲਹਾਲ ਨਿਊਜ਼ੀਲੈਂਡ ਸਰਕਾਰ ਜਾਂ NZSIS ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਕ ਟਿੱਪਣੀ ਨਹੀਂ ਕੀਤੀ ਗਈ ਹੈ। ਰੂਸ ਨੇ ਆਪਣੇ ਨਾਗਰਿਕਾਂ ਨੂੰ ਵਿਦੇਸ਼ੀ ਖੁਫੀਆ ਏਜੰਸੀਆਂ ਦੀਆਂ ਗਤੀਵਿਧੀਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।



