ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਪਹੁੰਚਿਆ ਭਾਈ ਤਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਾ ਜਥਾ

ਆਕਲੈਂਡ (NZ Punjabi News) – ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਜੀ ਦਾ ਰਾਗੀ ਜਥਾ ਪਹੁੰਚਿਆ ਹੈ।

ਭਾਈ ਤਜਿੰਦਰ ਸਿੰਘ ਜੀ ਦੇ ਰਾਗੀ ਜਥੇ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਕੀਰਤਨ ਹਾਜ਼ਰੀ ਐਤਵਾਰ, 29 ਨਵੰਬਰ 2026 ਨੂੰ ਹਫ਼ਤਾਵਾਰੀ ਦੀਵਾਨ ਦੌਰਾਨ ਭਰੀ ਜਾਵੇਗੀ। ਇਸ ਮੌਕੇ ਰਾਗੀ ਜਥਾ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ।

ਆਕਲੈਂਡ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਪਾਸੋਂ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਸੁਭਾਗਾ ਅਵਸਰ ਹੋਵੇਗਾ। ਸੰਗਤਾਂ ਇਸ ਹਫ਼ਤਾਵਾਰੀ ਦੀਵਾਨ ਵਿੱਚ ਹਾਜ਼ਰੀ ਭਰ ਕੇ ਇਸ ਸੁਨਿਹਰੀ ਮੌਕੇ ਦਾ ਲਾਹਾ ਲੈਣ।

Share it :
error: Content is protected !!