ਆਕਲੈਂਡ (ਹਰਪ੍ਰੀਤ ਸਿੰਘ) - ਵਾਇਕਾਟੋ ਦੀ ਵਾਇਕੇਰੀਆ ਜੇਲ ਵਿੱਚ ਹਾਲਾਤ ਅਜੇ ਵੀ ਤਣਾਅ ਭਰੇ ਬਣੇ ਹੋਏ ਹਨ ਅਤੇ ਪੁਲਿਸ ਕਰਮਚਾਰੀ ਲਗਾਤਾਰ ਬੇਕਾਬੂ ਹੋਏ ਕੈਦੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸਦੀਏ ਕਿ ਗੁੱਸੇ ਵਿੱਚ ਆਏ ਹੋਏ ਕੈਦੀਆਂ ਵਲੋਂ ਜੇਲ ਵਿੱਚ ਅੱਗ ਲਾਉਣ ਤੇ ਜੇਲ ਦੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜੇਲ ਦੇ ਬੁਲਾਰੇ ਨੇ ਇਸ ਸਬੰਧੀ ਬਿਆਨਬਾਜੀ ਵੀ ਜਾਰੀ ਕੀਤੀ ਹੈ ਤੇ ਦੱਸਿਆ ਹੈ ਕਿ ਜੇਲ ਵਿੱਚ ਇਸ ਵੇਲੇ ਪੂਰਨ ਲੌਕਡਾਊਨ ਹੈ ਅਤੇ ਆਮ ਜਨਤਾ ਨੂੰ ਇਸ ਘਟਨਾ ਤੋਂ ਕੋਈ ਖਤਰਾ ਨਹੀਂ ਹੈ। ਜੇਲ ਵਿੱਚ ਲੱਗੀ ਅੱਗ ਨੂੰ ਬੁਝਾਅ ਦਿੱਤਾ ਗਿਆ ਹੈ ਅਤੇ ਫਾਇਰ ਵਿਭਾਗ ਅਜੇ ਵੀ ਮੌਕੇ 'ਤੇ ਮੌਜੂਦ ਹੈ।