ਆਕਲੈਂਡ : ਸਿੱਖ ਸਪੋਰਟਸ ਕੰਪਲੈਕਸ ਟਾਕਾਨਿਨੀ ਦੇ ਉਦਘਾਟਨ ਦੌਰਾਨ ਵਿਸ਼ੇਸ਼ ਸੱਦੇ `ਤੇ ਪੁੱਜੇ ਆਕਾਰਾਨਾ ਕਮਿਊਨਿਟੀ ਟਰੱਸਟ ਦੇ ਮੈਨੇਜਿੰਗ ਡਾਇਰੈਕਟ ਪੌਲ ਬਰਨਸ ਵੀ ਸਿੱਖ ਸੱਭਿਆਚਾਰਕ ਕਦਰਾਂ-ਕੀਮਤਾਂ ਤੋਂ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਦੱਸਿਆ ਕਿ ਉਹ ਸਮਾਗਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਨ। ਉਨ੍ਹਾਂ ਨੇ ਨੀਲੇ ਰੰਗ ਦੀ ਪੱਗ ਬੰਨ੍ਹੀ ਰੱਖੀ। ਪ੍ਰਧਾਨ ਮੰਤਰੀ ਜੈਸਿੰਡਾ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵੀ ਦਿੱਤਾ।