ਆਕਲੈਂਡ (ਹਰਪ੍ਰੀਤ ਸਿੰਘ) - ਰੇਡੀਓ ਸਾਡੇ ਆਲਾ ਦੇ ਸ਼ਲਾਘਾਯੋਗ ਉਪਰਾਲੇ ਸਦਕਾ ਇਸ ਸਾਲ ਵੀ ਧੀਆਂ ਦੀ ਲੋਹੜੀ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਲਈ 15 ਜਨਵਰੀ 2021 ਨੂੰ ਵਿਸ਼ੇਸ਼ ਪ੍ਰੋਗਰਾਮ 733 ਗ੍ਰੇਟ ਸਾਊਥ ਰੋਡ, ਪਾਪਾਟੋਏਟੋਏ ਸ਼ਾਮ 5 ਵਜੇ ਤੋਂ 8 ਵਜੇ ਰੱਖਿਆ ਗਿਆ ਹੈ।
ਇਸ ਮੌਕੇ ਜਿਨ੍ਹਾਂ ਬੱਚੀਆਂ ਦੀ ਪਹਿਲੀ ਲੋਹੜੀ ਹੈ ਉਨ੍ਹਾਂ ਲਈ ਵਿਸ਼ੇਸ਼ ਸਨਮਾਨ ਵੀ ਰੱਖੇ ਗਏ ਹਨ।