ਆਕਲੈਂਡ (ਹਰਪ੍ਰੀਤ ਸਿੰਘ) - ਕੁਝ ਸਮਾਂ ਪਹਿਲ਼ਾਂ ਆਕਲੈਂਡ ਦੇ ਸਕਾਈ ਸਿਟੀ ਸੈਂਟਰ ਕਨਵੇਂਸ਼ਨ ਸੈਂਟਰ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਲੱਗਣ ਦੀ ਖਬਰ ਮਿਲਣ ਤੋਂ ਬਾਅਦ ਮੌਕੇ 'ਤੇ ਸੀਬੀਡੀ ਇਲਾਕੇ ਵਿੱਚ ਫਾਇਰ ਵਿਭਾਗ ਦੀਆਂ 7 ਗੱਡੀਆਂ ਪੁੱਜੀਆਂ ਦੱਸੀਆਂ ਜਾ ਰਹੀਆਂ ਹਨ। ਅੱਗ ਪੰਜਵੀਂ ਮੰਜਿਲ ਦੀ ਵੈਲਡਿੰਗ ਯੂਨਿਟ ਵਿੱਚ ਲੱਗੀ ਦੱਸੀ ਜਾ ਰਹੀ ਹੈ। ਫਾਇਰ ਵਿਭਾਗ ਨੇ ਅੱਗ ਲੱਗਣ ਦੀ ਘਟਨਾ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੱਗ ਕਾਰਨ ਕਿਸੇ ਤਰ੍ਹਾਂ ਦਾ ਕੋਈ ਵੱਡਾ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਤੇ ਇਹ ਵੀ ਕਿ ਸਮਾਂ ਰਹਿੰਦਿਆਂ ਫਾਇਰ ਵਿਭਾਗ ਨੇ ਅੱਗ 'ਤੇ ਕਾਬੂ ਪਾ ਲਿਆ ਸੀ। ਅੱਗ ਲੱਗਣ ਦੀ ਇਸ ਘਟਨਾ ਵਿੱਚ ਕਿਸੇ ਦੇ ਵੀ ਜਖਮੀ ਹੋਣ ਦੀ ਖਬਰ ਨਹੀਂ ਹੈ।