ਆਕਲੈਂਡ (ਹਰਪ੍ਰੀਤ ਸਿੰਘ) - ਕਾਪਿਟੀ ਦੇ ਵਾਇਕਾਨੇ ਬੀਚ ਇਲਾਕੇ ਵਿੱਚੋਂ ਬੀਤੀ ਰਾਤ ਇਲਾਕਾ ਨਿਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਇਨ੍ਹਾਂ ਸਾਰਿਆਂ ਵਿੱਚੋਂ ਸਭ ਤੋਂ ਛੋਟੇ ਚੋਰਾਂ ਦੀ ਉਮਰ ਸਿਰਫ 12 ਸਾਲ ਤੇ ਸਭ ਤੋਂ ਵੱਡਿਆਂ ਦੀ ਉਮਰ 16 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਨੂੰ ਯੂਥ ਏਡ ਸਰਵਿਸਜ਼ ਹਵਾਲੇ ਕਰ ਦਿੱਤਾ ਹੈ, ਪਰ ਪੁਲਿਸ ਦੀ ਸਭ ਤੋਂ ਵੱਡੀ ਚਿੰਤਾ ਇਸ ਵੇਲੇ ਇਹ ਹੈ ਕਿ ਲਗਾਤਾਰ ਵਾਪਰ ਰਹੀਆਂ ਲੁੱਟਾਂ-ਖੋਹਾਂ ਤੇ ਕਾਰ ਚੋਰੀ ਦੀਆਂ ਘਟਨਾਵਾਂ ਵਿੱਚ ਛੋਟੀ ਉਮਰ ਦੇ ਬੱਚੇ ਸ਼ਾਮਿਲ ਹੋ ਰਹੇ ਹਨ। ਬੀਤੇ ਦਿਨੀਂ ਵੀ ਇੱਕ ਸਟੋਰ ਵਿੱਚੋਂ 7 ਸਾਲ ਤੋਂ 12 ਸਾਲ ਦੇ ਕਈ ਬੱਚਿਆਂ ਨੂੰ ਚੋਰੀ ਦੇ ਜੁਰਮ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।