ਆਕਲੈਂਡ (ਹਰਪ੍ਰੀਤ ਸਿੰਘ) - ਲੇਬਰ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੌਰਵ ਸ਼ਰਮਾ ਵਲੋਂ ਆਪਣੀ ਹੀ ਪਾਰਟੀ ਦੇ ਇੱਕ ਮੈਂਬਰ ਪਾਰਲੀਮੈਂਟ 'ਤੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲਾਏ ਗਏ ਸਨ ਤੇ ਇਸ ਸਬੰਧੀ ਹੁਣ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਦੀ ਤਿੱਖੀ ਪ੍ਰਤੀਕਿਰਿਆ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ।
ਜੈਸਿੰਡਾ ਆਰਡਨ ਨੇ ਕਿਹਾ ਹੈ ਕਿ ਪਾਰਲੀਮੈਂਟਰੀ ਸਰਵਿਸਜ਼ ਨੇ ਇਨ੍ਹਾਂ ਦੋਸ਼ਾਂ ਦੀ ਤਫਤੀਸ਼ ਨਾਲ ਛਾਣਬੀਣ ਕੀਤੀ ਹੈ ਤੇ ਉਨ੍ਹਾਂ ਨੂੰ ਕੁਝ ਵੀ ਗਲਤ ਨਹੀਂ ਮਿਲਿਆ ਹੈ ਤੇ ਇਸੇ ਲਈ ਇਹ ਦੋਸ਼ ਬੇਬੁਨਿਆਦ ਹਨ।