ਆਕਲੈਂਡ (ਹਰਪ੍ਰੀਤ ਸਿੰਘ) - ਸੁਪਰੀਮ ਸਿੱਖ ਸੁਸਾਇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਉਟਾਹੂਹੂ ਵਿਖੇ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਆਉਂਦੀ 5 ਨਵੰਬਰ 2022 ਨੂੰ ਸੁਸ਼ੋਭਿਤ ਕੀਤਾ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ 12 ਵਜੇ ਕੀਰਤਨ ਦਰਬਾਰ ਚੱਲੇਗਾ ਅਤੇ ਦੁਪਹਿਰ 12.30 ਤੋਂ 2.30 ਵਜੇ ਤੱਕ ਨਗਰ ਕੀਰਤਨ। ਇਸ ਮੌਕੇ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦਾ ਇੱਕਠ ਸੜਕਾਂ 'ਤੇ ਨਗਰ ਕੀਰਤਨ ਦੇ ਰੂਪ ਵਿੱਚ ਦੇਖਣ ਨੂੰ ਮਿਲਦਾ ਹੈ ਤੇ ਇਸ ਸਾਲ ਵੀ ਸੰਗਤਾਂ ਨੂੰ ਵੱਧ-ਚੜ੍ਹ ਕੇ ਨਗਰ ਕੀਰਤਨ ਦਾ ਹਿੱਸਾ ਬਨਣ ਦੀ ਬੇਨਤੀ ਹੈ।