ਆਕਲੈਂਡ (ਹਰਪ੍ਰੀਤ ਸਿੰਘ) - ਇਮੀਗ੍ਰੇਸ਼ਨ ਨਿਊਜੀਲੈਂਡ ਦੀ ਵੈਬਸਾਈਟ ਵਿੱਚ ਕੋਈ ਤਕਨੀਕੀ ਖਰਾਬੀ ਆਉਣ ਕਾਰਨ ਵੈਬਸਾਈਟ 'ਤੇ ਵੀਜੀਟਰ ਵੀਜਾ ਤੋਂ ਇਲਾਵਾ ਕਿਸੇ ਵੀ ਹੋਰ ਸ਼੍ਰੇਣੀ ਦਾ ਸਟੇਟਸ ਚੈੱਕ ਕਰਨ, ਨਵੀਂ ਫਾਈਲ ਲਾਉਣ ਵਿੱਚ ਦਿੱਕਤ ਆ ਰਹੀ ਹੈ। ਇਮੀਗ੍ਰੇਸ਼ਨ ਨਿਊਜੀਲੈਂਡ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਤਕਨੀਕੀ ਦਿੱਕਤ ਨੂੰ ਜਲਦ ਤੋਂ ਜਲਦ ਦੂਰ ਕੀਤੇ ਜਾਣ ਦੀ ਕੋਸ਼ਿਸ਼ ਜਾਰੀ ਹੈ ਅਤੇ ਜਿਵੇਂ ਹੀ ਇਹ ਦਿੱਕਤ ਦੂਰ ਹੁੰਦੀ ਹੈ ਤਾਂ ਵੈਬਸਾਈਟ ਸ਼ੁਰੂ ਕਰ ਦਿੱਤੀ ਜਾਏਗੀ।