ਆਕਲੈਂਡ (ਹਰਪ੍ਰੀਤ ਸਿੰਘ) - ਭਾਰਤ ਦੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਜੋ ਰਾਸ਼ਟਰੀ ਪੱਧਰ 'ਤੇ ਮਨਾਇਆ ਜਾਂਦਾ ਹੈ, ਉਸ ਸਬੰਧੀ ਇੱਕ ਪ੍ਰੋਗਰਾਮ ਵਲੰਿਗਟਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਖੇ ਵੀ ਕਰਵਾਇਆ ਗਿਆ।
ਇਸ ਮੌਕੇ ਪੁੱਜੀਆਂ ਸ਼ਖਸ਼ੀਅਤਾਂ ਅਤੇ ਹੋਰ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਇੱਕ ਵਿਸ਼ੇਸ਼ ਵੀਡੀਓ ਚਲਾਕੇ ਸਾਹਿਬਜਾਦਿਆਂ ਦੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ।
ਸਾਰਿਆਂ ਨੂੰ ਸੰਬੋਧਿਤ ਕਰਦਿਆਂ ਹਾਈ ਕਮਿਸ਼ਨਰ ਨੀਤਾ ਭੁਸ਼ਣ ਨੇ ਕਿਹਾ ਕਿ 'ਵੀਰ ਬਾਲ ਦਿਵਸ' ਸਾਨੂੰ ਸਾਡੇ ਮਹਾਨ ਵਿਰਸੇ ਤੋਂ ਜਾਣੂ ਕਰਵਾਉਂਦਿਆਂ ਇਸ 'ਤੇ ਮਾਣ ਪ੍ਰਗਟਾਉਣ ਦਾ ਮੌਕਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜਾਦੀ ਲਈ ਨੌਜਵਾਨਾਂ ਤੇ ਬਜੁਰਗਾਂ ਨੇ ਬਹੁਤ ਸ਼ਹਾਦਤਾਂ ਦਿੱਤੀਆਂ ਹਨ, ਪਰ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਵਲੋਂ ਸਮੇਂ ਦੀਆਂ ਹੰਕਾਰੀ ਹਕੂਮਤਾਂ ਅਤੇ ਅਨਿਆਂ ਖਿਲਾਫ ਦਿੱਤੀਆਂ ਸ਼ਹਾਦਤਾਂ ਆਉਣ ਵਾਲੀਆਂ ਨੌਜਵਾਨ ਪੀੜੀਆਂ ਨੂੰ ਵੀ ਉਨ੍ਹਾਂ ਦੀ ਬਹਾਦੁਰੀ ਤੋਂ ਸੇਧ ਲੈਣ ਲਈ ਪ੍ਰੇਰਣਾ ਸਰੋਤ ਬਨਣਗੀਆਂ।