ਆਕਲੈਂਡ (ਹਰਪ੍ਰੀਤ ਸਿੰਘ) - ਆਸਟ੍ਰੇਲੀਆ ਦੀ ਐਜੁਕੇਸ਼ਨ ਐਂਡ ਟਰੈਨਿੰਗ ਮਨਿਸਟਰ ਸੁ ਐਲਰੀ ਨੇ ਐਲਾਨਿਆ ਸੀ ਕਿ ਪੰਜਾਬੀ ਭਾਸ਼ਾ ਨੂੰ ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਕਲਾਸ ਤੱਕ ਇੱਕ ਆਪਸ਼ਨਲ ਵਿਸ਼ੇ ਵਜੋਂ ਪੇਸ਼ ਕੀਤਾ ਜਾਏਗਾ। 2021 ਦੀ ਮਰਦਮਸ਼ੁਮਾਰੀ ਅਨੁਸਾਰ ਆਸਟ੍ਰੇਲੀਆਈ ਵਿੱਚ ਪੰਜਾਬੀ ਭਾਸ਼ਾ ਬੋਲਣ ਵਾਲਿਆਂ ਦੀ ਗਿਣਤੀ ਸਭ ਤੋਂ ਤੇਜੀ ਨਾਲ ਵਧਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਰਹੀ ਹੈ। ਆਂਕੜਿਆਂ ਮੁਤਾਬਕ ਆਸਟ੍ਰੇਲੀਆ ਦੇ 239,000 ਘਰਾਂ ਵਿੱਚ ਪੰਜਾਬੀ ਬੋਲੀ ਜਾਂਦੀ ਹੈ, ਜੋ ਕਿ 2016 ਦੇ ਮੁਕਾਬਲੇ 80% ਜਿਆਦਾ ਹੈ।
ਸਕੂਲਾਂ ਵਿੱਚ ਪੰਜਾਬੀ ਲਾਗੂ ਕਰਨ ਲਈ ਸਿਲੇਬਸ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਮਾਨਤਾ ਮਿਲਣ ਦੇ ਆਖਰੀ ਪੜਾਵਾਂ 'ਤੇ ਹੈ। 2023 ਤੋਂ ਸਕੂਲਾਂ ਵਿੱਚ ਪੰਜਾਬੀ ਪੜਾਉਣੀ ਸ਼ੁਰੂ ਕਰ ਦਿੱਤੀ ਜਾਏਗੀ।