ਆਕਲੈਂਡ - ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਹੈ। ਉਨਾ ਦਾ ਭਰਾ ਨਿਉਜੀਲੈੰਡ ਹੀ ਰਹਿੰਦਾ ਹੈ ਅਤੇ ਇਸ ਮੌਕੇ ਇੰਡੀਅਨ ਓਵਰਸ਼ੀਜ ਕਾਂਗਰਸ ਦੇ ਪ੍ਰਧਾਨ ਹਰਮਿੰਦਰ ਪ੍ਰਤਾਪ ਸਿੰਘ ਚੀਮਾ,ਸ੍ਰੀ ਦੀਪਕ ਸ਼ਰਮਾ ਅਤੇ ਸਮੁੱਚੀ ਕਾਂਗਰਸ ਪਾਰਟੀ ਨਿਊਜ਼ੀਲੈਡ ਇਕਾਈ ਵੱਲੋਂ ਚੌਧਰੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।