Wednesday, 28 February 2024
13 February 2023 New Zealand

ਹੜ੍ਹ ਪ੍ਰਭਾਵਿਤ ਲੋਕਾਂ ਲਈ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਸ ਵਲੋਂ $11.5 ਮਿਲੀਅਨ ਦੇ ਪੈਕੇਜ ਦਾ ਐਲਾਨ

ਹੜ੍ਹ ਪ੍ਰਭਾਵਿਤ ਲੋਕਾਂ ਲਈ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਸ ਵਲੋਂ $11.5 ਮਿਲੀਅਨ ਦੇ ਪੈਕੇਜ ਦਾ ਐਲਾਨ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਨਿਊਜੀਲੈਂਡ ਸਰਕਾਰ ਨੇ ਹੜ੍ਹ ਪ੍ਰਭਾਵਿਤ ਤੇ ਸਾਈਕਲੋਨ ਗੈਬਰੀਆਲ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮੱਦਦ ਲਈ $11.5 ਮਿਲੀਅਨ ਦੇ ਪੈਕੇਜ ਦਾ ਐਲਾਨ ਕੀਤਾ ਹੈ। ਇਹ ਪੈਸਾ ਪ੍ਰਭਾਵਿਤ ਲੋਕਾਂ ਅਤੇ ਪਰਿਵਾਰਾਂ ਨੂੰ ਕਮਿਊਨਿਟੀ ਆਰਗੇਨਾਈਜੇਸ਼ਨ, ਗਰੁੱਪਾਂ ਅਤੇ ਇਵੀ ਰਾਂਹੀ ਦਿੱਤਾ ਜਾਏਗਾ।
ਸਰਕਾਰੀ ਆਂਕੜਿਆਂ ਅਨੁਸਾਰ 25,000 ਤੋਂ ਵਧੇਰੇ ਲੋਕ ਇਨ੍ਹਾਂ ਕੁਦਰਤੀ ਆਫਤਾਂ ਕਾਰਨ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ ਲੋਕਾਂ ਨੂੰ ਆਪਣੇ ਘਰ/ ਗੱਡੀਆਂ ਆਦਿ ਤੱਕ ਗੁਆਉਣੇ ਪਏ ਹਨ। ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਮੁੜ ਸਕੂਲ ਭੇਜਣ ਲਈ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਨ੍ਹਾਂ ਦਿੱਕਤਾਂ ਨੂੰ ਘਟਾਉਣ ਲਈ ਨਿਊਜੀਲੈਂਡ ਸਰਕਾਰ ਵਲੋਂ ਇਹ ਹੀਲਾ ਕੀਤਾ ਗਿਆ ਹੈ।

ADVERTISEMENT
NZ Punjabi News Matrimonials