ਆਕਲੈਂਡ (ਹਰਪ੍ਰੀਤ ਸਿੰਘ): ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੂੰ ਵੀ ਬੀਤੀ 27 ਮਾਰਚ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ, ਇਲਾਜ ਲਗਾਤਾਰ ਚੱਲ ਰਿਹਾ ਸੀ ਤੇ ਉਹ ਆਈਸੋਲੇਸ਼ਨ ਵੀ ਕਰ ਰਹੇ ਸਨ, ਪਰ ਬਿਮਾਰੀ ਦੇ 10 ਦਿਨ ਬਾਅਦ ਵੀ ਬਿਮਾਰੀ ਦੇ ਲੱਛਣ ਉਸੇ ਤਰ੍ਹਾਂ ਬਰਕਰਾਰ ਹਨ ਅਤੇ ਉਨ੍ਹਾਂ ਨੂੰ ਕੋਈ ਫਰਕ ਨਹੀਂ ਪਿਆ ਲੱਗ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨ ਅੱਜ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਉਨ੍ਹਾਂ ਦੇ ਦੁਬਾਰਾ ਟੈਸਟ ਕੀਤੇ ਜਾਣ ਦੀ ਗੱਲ ਆਖੀ ਗਈ ਹੈ।