ਆਕਲੈਂਡ (ਹਰਪ੍ਰੀਤ ਸਿੰਘ) - ਪਬਲਿਕ ਟ੍ਰਾਂਸਪੋਰਟ ਰਾਂਹੀ ਘਰ ਜਾਣ ਵਾਲੇ ਆਕਲੈਂਡ ਵਾਸੀਆਂ ਨੂੰ ਖਰਾਬ ਮੌਸਮ ਤੋਂ ਬਾਅਦ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਆਕਲੈਂਡ ਵਿੱਚ ਇਸ ਕਾਰਨ ਬੱਸਾਂ ਦੀ ਉਡੀਕ ਕਰਨ ਵਾਲਿਆਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।
ਸਿਟੀ ਸਟਰੀਟਸ ਤੇ ਮੋਟਰਵੇਅ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗਰਿੱਡਲੌਕ ਦਾ ਸਾਹਮਣਾ ਕਰ ਰਹੇ ਹਨ ਅਤੇ ਆਕਲੈਂਡ ਟ੍ਰਾਂਸਪੋਰਟ ਲਗਾਤਾਰ ਕੋਸ਼ਿਸ਼ ਵਿੱਚ ਹੈ ਕਿ ਆਕਲੈਂਡ ਵਾਸੀਆਂ ਨੂੰ ਬਿਨ੍ਹਾਂ ਰੁਕਾਵਟ ਸੇਵਾਵਾਂ ਮੁੱਹਈਆ ਕਰਵਾਈਆਂ ਜਾਣ।
ਦਰਅਸਲ ਭਾਰੀ ਬਾਰਿਸ਼ ਕਾਰਨ ਬਹੁਤੀਆਂ ਕਈ ਬੱਸਾਂ ਦੇ ਰੂਟ ਰੱਦ ਕਰ ਦਿੱਤੇ ਗਏ ਹਨ ਜਾਂ ਫਿਰ ਡੀਟੂਰ ਕੀਤਾ ਜਾ ਰਿਹਾ ਹੈ। ਆਕਲੈਂਡ ਟ੍ਰਾਂਸਪੋਰਟ ਲਗਾਤਾਰ ਇਸ ਕੋਸ਼ਿਸ਼ ਵਿੱਚ ਹੈ ਕਿ ਰੱਦ ਹੋਈਆਂ ਸੇਵਾਵਾਂ ਦੇ ਪ੍ਰਭਾਵਿਤ ਯਾਤਰੀਆਂ ਨੂੰ ਸਮੇਂ ਸਿਰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਇਆ ਜਾਏ।