ਆਕਲੈਂਡ (ਹਰਪ੍ਰੀਤ ਸਿੰਘ) - ਅੱਜ ਆਕਲੈਂਡ ਦੇ ਅਲਬਾਨੀ ਦੇ ਬੱਸ ਸਟੈਂਡ 'ਤੇ 2 ਨੌਜਵਾਨਾਂ ਨੂੰ ਜਖਮੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ। ਦੋਨੋਂ ਹੀ ਨੌਜਵਾਨ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਏ ਗਏ ਸਨ।
ਪੁਲਿਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਦੀ ਭਾਲ ਹੈ ਤੇ ਆਮ ਲੋਕਾਂ ਨੂੰ ਵੀ ਇਸ ਲਈ ਮੱਦਦ ਦੀ ਅਪੀਲ ਕੀਤੀ ਗਈ ਹੈ। ਜੇ ਕਿਸੇ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੋਏ ਤਾਂ 230918/6677 ਇਹ ਕੇਸ ਨੰਬਰ ਦੱਸਕੇ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ।