ਆਕਲੈਂਡ (ਹਰਪ੍ਰੀਤ ਸਿੰਘ) - ਟਾਈਗਰ ਸਪੋਰਟਸ ਕਲੱਬ ਟੌਰੰਗਾ, ਕਬੱਡੀ ਫੈਡਰੇਸ਼ਨ ਆਫ ਨਿਊਜੀਲੈਂਡ ਵਲੋਂ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ, ਟੌਰੰਗਾ ਸਿੱਖ ਸੁਸਾਇਟੀ ਦੇ ਸਹਿਯੋਗ ਨਾਲ ਆਉਂਦੀ 8 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਟੌਰੰਗਾ ਵਿਖੇ ਟੌਰੰਗਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕਬੱਡੀ ਦੇ ਨਾਲ-ਨਾਲ ਵਾਲੀਬਾਲ, ਸੋਕਰ, ਮਿਊਜ਼ਿਕਲ ਚੇਅਰ, ਟੱਗ ਆਫ ਵਾਰ, ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ।