ਆਕਲੈਂਡ (ਹਰਪ੍ਰੀਤ ਸਿੰਘ) - ਨਿਊਲਿਨ ਦੀ ਵਿਖੇ ਬੀਤੇ ਸੋਮਵਾਰ ਮਸਜਿਦ ਵਿੱਚ ਚੋਰੀ ਕਰ, ਉਸ ਵਿੱਚ ਅੱਗ ਲਾਉਣ ਵਾਲੇ 19 ਸਾਲਾ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਵਾਇਟਾਕਰੇ ਅਦਾਲਤ ਵਿੱਚ ਪੇਸ਼ ਕੀਤਾ ਹੈ, ਪੁਲਿਸ ਇਸ ਗੱਲ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਨੇ ਅਜਿਹਾ ਕਿਉਂ ਕੀਤਾ ਤੇ ਨਾਲ ਹੀ ਮੁਸਲਿਮ ਭਾਈਚਾਰੇ ਨੂੰ ਇਹ ਭਰੋਸਾ ਦੁਆਇਆ ਜਾ ਰਿਹਾ ਹੈ ਕਿ ਇਹ ਆਪਣੇ ਆਪ ਵਿੱਚ ਇੱਕ-ਇੱਕ ਘਟਨਾ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਜਰੂਰਤ ਨਹੀਂ। ਦੱਸਦੀਏ ਕਿ ਕ੍ਰਾਈਸਚਰਚ ਵਿੱਚ ਮਸਜਿਦ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅਜਿਹੀਆਂ ਘਟਨਾਵਾਂ ਨੂੰ ਲੈਕੇ ਪੁਲਿਸ ਦੀ ਸੰਜੀਦਗੀ ਵਧੇਰੇ ਵੱਧ ਗਈ ਹੈ।