ਆਕਲੈਂਡ (ਹਰਪ੍ਰੀਤ ਸਿੰਘ) ਅੱਜ ਦਰਬਾਰ ਸਾਹਿਬ ਅਮਿ੍ਰਤਸਰ ਵਿੱਚ ਸਾਕਾ ਨੀਲਾ ਤਾਰਾ ਤੇ 84 ਦੇ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਦੌਰਾਨ ਮੀਡੀਆ ਨਾਲ ਪ੍ਰੈਸ ਕਾਨਫਰੰਸ
ਵੇਲੇ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੀਡੀਆ ਵਲੋਂ ਖਾਲਿਸਤਾਨ ਦੇ ਮੁੱਦੇ ‘ਤੇ ਸੁਆਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਾਂ ਜੇ ਮਿਲ ਜਾਏ ਤਾਂ ਹੋਰ ਕੀ ਚਾਹੀਦਾ ਹੈ, ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਨੌਜਵਾਨਾਂ ਵਲੋਂ ਖਾਲਿਸਤਾਨ ਦੇ ਹੱਕ ਵਿੱਚ ਲਾਏ ਨਾਅਰਿਆਂ ਨੂੰ ਵੀ ਠੀਕ ਠਹਿਰਾਇਆ।