ਆਕਲੈਂਡ (ਹਰਪ੍ਰੀਤ ਸਿੰਘ) - ਡਾਕਟਰ ਐਸ਼ਲੀ ਬਲੂਮਫਿਲਡ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ ਅੱਜ ਨਿਊਜੀਲੈਂਡ ਵਿੱਚ ਕੋਰੋਨਾ ਦੇ 13 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਇਹ ਸਾਰੇ ਕੇਸ ਕਮਿਊਨਿਟੀ ਟ੍ਰਾਂਸਮਿਸ਼ਨ ਨਾਲ ਸਬੰਧਿਤ ਹਨ ਅਤੇ ਮੈਨੇਜਡ ਆਈਸੋਲੇਸ਼ਨ ਵਿੱਚੋਂ ਕੋਈ ਵੀ ਕੇਸ ਨਹੀਂ ਆਇਆ ਹੈ।
ਇਸ ਦੇ ਨਾਲ ਹੀ ਨਿਊਜੀਲੈਂਡ ਵਿੱਚ ਐਕਟਿਵ ਕੇਸਾਂ ਦੀ ਗਿਣਤੀ 90 ਹੋ ਗਈ ਹੈ, ਜਿਨ੍ਹਾਂ ਵਿੱਚੋਂ 69 ਕਮਿਊਨਿਟੀ ਟ੍ਰਾਂਸਮਿਸ਼ਨ ਨਾਲ ਸਬੰਧਿਤ ਹਨ।
ਆਕਲੈਂਡ ਕਲਸਟਰ ਨਾਲ ਸਬੰਧਿਤ 98 ਲੋਕ ਇਸ ਵੇਲੇ ਕੁਆਰਂਟੀਨ ਹਨ ਅਤੇ ਇਨ੍ਹਾਂ ਵਿੱਚੋਂ 44 ਕੋਰੋਨਾ ਪਾਜਟਿਵ ਹਨ, ਬਾਕੀਆਂ ਨੂੰ ਸਾਵਧਾਨੀ ਦੇ ਚਲਦਿਆਂ ਕੁਆਰਂਟੀਨ ਕੀਤਾ ਗਿਆ ਹੈ।
ਇਨ੍ਹਾਂ ਬਿਮਾਰਾਂ ਵਿੱਚ 6 ਸਥਿਰ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹਨ।