ਆਕਲੈਂਡ (ਐੱਨਜ਼ੈੱਡ ਪੰਜਾਬੀ ਨਿਊਜ ਬਿਊਰੋ) ਨਿਊਜ਼ੀਲੈਂਡ ਦੇ ਸਿੱਖ ਭਾਈਚਾਰੇ ਦੀਆਂ ਲੌਕਡਾਊਨ ਦੌਰਾਨ ਨਿਭਾਈਆਂ ਵਧੀਆਂ ਸੇਵਾਵਾਂ ਦਾ ਲੋਕ ਨੁਮਾਇੰਦਿਆਂ ਰਾਹੀਂ ਚੁਣੀਆਂ ਜਾਣ ਵਾਲੀਆਂ ਸੰਸਥਾਵਾਂ ਨੇ ਨੋਟਿਸ ਲੈਣਾ ਸ਼ੁਰੂ ਕਰ ਦਿੱਤਾ ਕਰ ਦਿੱਤਾ ਹੈ।ਪਾਪਾਕੁਰਾ ਲੋਕਲ ਬੋਰਡ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨਿਨੀ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਐਨਜ਼ੈੱਡ ਫੂਡ ਹੀਰੋ ਐਵਾਰਡ ਦੇਣ ਲਈ ਲੋਕਾਂ ਨੂੰ 15 ਸਤੰਬਰ ਤੱਕ ਹੇਠ ਲਿਖੇ ਲਿੰਕ 'ਤੇ ਜਾ ਕੇ ਵੋਟ ਪਾਉਣ ਦਾ ਸੱਦਾ ਦਿੱਤਾ ਹੈ। ਹਾਲਾਂਕਿ ਬੋਰਡ ਦਾ ਕਹਿਣਾ ਹੈ ਕਿ ਇਹ ਸਾਡੇ ਲਈ ਹਮੇਸ਼ਾ ਹੀ ਹੀਰੋ ਹਨ।ਜ਼ਿਕਰਯੋਗ ਹੈ ਕਿ ਪਿਛਲੇ ਸਮੇਂਂ ਦੌਰਾਨ ਸਿੱਖ ਭਾਈਚਾਰੇ ਨੇ ਲੌਕਡਾਊਨ ਦੌਰਾਨ ਵੱਡੇ ਪੱਧਰ 'ਤੇ ਲੋੜਵੰਦਾਂ ਨੂੰ ਫੂਡਬੈਗ ਵੰਡੇ ਸਨ। ਜਿਸ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਪਾਰਲੀਮੈਂਟ ਨੇ ਵੀ ਪ੍ਰਸੰਸਾ ਕੀਤੀ ਸੀ।ਵੋਟ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ