ਆਕਲੈਂਡ (ਐੱਨਜ਼ੈੱਡ ਪੰਜਾਬੀ ਨਿਊਜ ਬਿਊਰੋ) ਆਪਣੇ ਭਵਿੱਖ ਨੂੰ ਲੈ ਕੇ ਬੇਵੱਸ ਹੋ ਚੁੱਕੇ ਲੋਕਾਂ ਨੇ ਫ਼ੋਨ ਰਾਹੀਂ ਇਮੀਗਰੇਸ਼ਨ ਸਟਾਫ਼ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੀਨੀਅਰ ਅਧਿਕਾਰੀਆਂ ਨੇ ਹੈਰਾਨੀ ਪ੍ਰਗਟ ਕੀਤੀ ਹੈ ਕਿ ਲੋਕਾਂ ਤੋਂ ਅਜਿਹੀ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਸਟਾਫ ਨੂੰ ਸਲਾਹ ਦਿੱਤੀ ਹੈ ਕਿ ਜੇ ਬਹੁਤ ਹੀ ਗੰਭੀਰ ਤਰ੍ਹਾਂ ਦੀ ਧਮਕੀ ਭਰੀ ਕਾਲ ਆਉਂਦੀ ਹੈ ਤਾਂ ਇਸਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਣੀ ਚਾਹੀਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਹਫ਼ਤੇ ਤੋਂ ਇਮੀਗਰੇਸ਼ਨ ਅਫ਼ਸਰਾਂ ਨੂੰ ਧਮਕੀ ਭਰੀਆਂ ਫ਼ੋਨ ਕਾਲਜ ਆ ਰਹੀਆਂ ਹਨ, ਜੋ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸਥਿਤੀ ਜਾਨਣ ਲਈ ਬੇਵੱਸ ਹੋਏ ਪਏ ਹਨ। ਜਿਸਦਾ ਗੁੱਸਾ ਉਨ੍ਹਾਂ ਨੇ ਇਮੀਗਰੇਸ਼ਨ ਸਟਾਫ 'ਤੇ ਕੱਢਣਾ ਸ਼ੁਰੂ ਕਰ ਦਿੱਤਾ ਹੈ। ਜਿਸਦਾ ਸੀਨੀਅਰ ਅਧਿਕਾਰੀਆਂ ਨੇ ਇਸਦਾ ਗੰਭੀਰ ਨੋਟਿਸ ਲਿਆ ਹੈ ਕਿ ਲੋਕਾਂ ਦਾ ਅਜਿਹਾ ਵਿਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਮੀਗਰੇਸ਼ਨ ਅਧਿਕਾਰੀਆਂ ਨੇ ਆਪਣੇ ਸਟਾਫ਼ ਨੂੰ ਸਲਾਹ ਦਿੱਤੀ ਕਿ ਲੋਕਾਂ ਵੱਲੋਂ ਧਮਕੀ ਭਰੀਆਂ ਕਾਲਾਂ ਦੀ ਸੂਚਨਾ ਪੂਲੀਸ ਅਤੇ ਸਕਿਉਰਿਟੀ ਵਿਭਾਗ ਨੂੰ ਦਿੱਤੀ ਜਾਣੀ ਚਾਹੀਦੀ ਹੈ। ਹਾਂਲਾਂਕਿ ਉਨ੍ਹਾਂ ਮੰਨਿਆ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਮ ਲੋਕਾਂ ਦੀ ਤਕਲੀਫ ਸਮਝਦੇ ਹਨ ਪਰ ਆਪਣੇ ਸਟਾਫ਼ ਦੀ ਭਲਾਈ ਵੀ ਬਹੁਤ ਮਹੱਤਵਪੂਰਨ ਹੈ ਤਾਂ ਜੋ ਉਹ ਸੁਖਾਵੇਂ ਮਾਹੌਲ 'ਚ ਕੰਮ ਕਰ ਸਕਣ।