ਆਕਲੈਂਡ (ਹਰਪ੍ਰੀਤ ਸਿੰਘ) - ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਜਲਦ ਹੀ ਲਾਈਵ ਹੋਕੇ ਕੋਵਿਡ ਦੇ ਕਮਿਊਨਿਟੀ ਕੇਸਾਂ ਸਬੰਧੀ ਨਿਊਜੀਲੈਂਡ ਵਾਸੀਆਂ ਨੂੰ ਸੰਬੋਧਿਤ ਕਰਨਗੇ। ਅੱਜ 4 ਕੋਰੋਨਾ ਦੇ ਨਵੇਂ ਮਾਮਲੇ ਮੈਨੇਜਡ ਆਈਸੋਲੇਸ਼ਨ ਵਿੱਚ ਸਾਹਮਣੇ ਆਏ ਹਨ, ਇਸ ਤੋਂ ਇਲਾਵਾ ਕੋਰੋਨਾ ਪੀੜਿਤ ਡਿਫੈਂਸ ਕਰਮਚਾਰੀ ਨਾਲ ਸਫਰ ਕਰਨ ਵਾਲੇ ਇੱਕ ਯਾਤਰੀ ਨੂੰ ਕੋਰੋਨਾ ਦੇ ਲੱਛਣ ਸਾਹਮਣੇ ਆਏ ਹਨ ਅਤੇ ਉਸਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ।
ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਛੋਟੇ ਕਾਰੋਬਾਰੀਆਂ ਸਬੰਧੀ ਉਨ੍ਹਾਂ ਦੀ ਸਰਕਾਰ ਵਲੋਂ ਬਣਾਈ ਵਿਸ਼ੇਸ਼ ਨੀਤੀ 'ਤੇ ਵੀ ਗੱਲਬਾਤ ਕਰਨਗੇ।
ਉਨ੍ਹਾਂ ਬੀਤੇ ਹਫਤੇ ਹੀ ਇਹ ਗੱਲ ਆਖ ਦਿੱਤੀ ਸੀ ਕਿ ਕ੍ਰਿਸਮਸ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਦਾ ਮੁੱਖ ਮੰਤਵ ਬਿਜਨੈਸ ਲੋਨ ਸਕੀਮ ਅਤੇ ਫਲੈਕਸੀ ਵੈਜ ਸਬਸਿਡੀ ਸਕੀਮ ਨੂੰ ਅਮਲ ਵਿੱਚ ਲਿਆਉਣਾ ਰਹੇਗਾ।