ਆਕਲੈਂਡ (ਹਰਪ੍ਰੀਤ ਸਿੰਘ) - ਅੱਜ ਨਿਊਜੀਲੈਂਡ ਵਿੱਚ ਕੋਰੋਨਾ ਦੇ 9 ਕੇਸਾਂ ਦੀ ਪੁਸ਼ਟੀ ਹੋਈ ਹੈ, ਸਾਰੇ ਹੀ ਕੇਸ ਮੈਨੇਜਡ ਆਈਸੋਲੇਸ਼ਨ ਨਾਲ ਸਬੰਧਤ ਹਨ ਅਤੇ ਇਨ੍ਹਾਂ ਵਿੱਚ 2 ਕੇਸ ਨਿਊਜੀਲ਼ੈਂਡ ਆਈ ਪਾਕਿਸਤਾਨ ਦੀ ਕ੍ਰਿਕੇਟ ਟੀਮ ਦੇ ਖਿਡਾਰੀਆਂ ਦੇ ਹਨ। ਇਸ ਤੋਂ ਪਹਿਲਾਂ ਵੀ ਟੀਮ ਵਿੱਚ 7 ਖਿਡਾਰੀਆਂ ਨੂੰ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਅੰਦਾਜਾ ਇਹੀ ਲਾਇਆ ਜਾ ਰਿਹਾ ਸੀ ਕਿ ਕੁਝ ਹੋਰਾਂ ਖਿਡਾਰੀਆਂ ਨੂੰ ਵੀ ਕੋਰੋਨਾ ਦੀ ਪੁਸ਼ਟੀ ਹੋ ਸਕਦੀ ਹੈ। ਸਾਰੇ ਬਿਮਾਰਾਂ ਨੂੰ ਜੈਟ ਪਾਰਕ ਹੋਟਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਦੀਏ ਕਿ ਬੀਤੇ ਦਿਨੀਂ 5843 ਲੋਕਾਂ ਦੇ ਕੋਰੋਨਾ ਟੈਸਟ ਹੋਏ ਸਨ ਅਤੇ ਹੁਣ ਤੱਕ 1,291,609 ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।