Friday, 22 January 2021
12 January 2021 World

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਅਗਲੇ ਫੈਸਲੇ ਤੱਕ ਖੇਤੀ ਕਾਨੂੰਨਾਂ ‘ਤੇ ਲਾਈ ਰੋਕ

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਅਗਲੇ ਫੈਸਲੇ ਤੱਕ ਖੇਤੀ ਕਾਨੂੰਨਾਂ ‘ਤੇ ਲਾਈ ਰੋਕ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਖੇਤੀ ਕਾਨੂੰਨਾਂ ਨੂੰ ਲੈਕੇ ਸੁਪਰੀਮ ਕੋਰਟ ਵਲੋਂ ਅੱਜ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ ਅਤੇ ਖੇਤੀ ਕਾਨੂੰਨਾਂ ;ਤੇ ਅਦਾਲਤ ਨੇ ਅਗਲੇ ਫੈਸਲੇ ਤੱਕ ਅਣਮਿੱਥੇ ਸਮੇਂ ਲਈ ਰੋਕ ਲਾ ਦਿੱਤੀ ਹੈ। ਪਰ ਇੱਥੇ ਦੱਸਦੀਏ ਕਿ ਅਜੇ ਵੀ ਜੋ ਕਿਸਾਨ ਅੰਦੋਲਨ ਦੇ ਰੂਪ ਵਿੱਚ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਚੱਲ ਰਿਹਾ ਹੈ, ਉਸ ਵਿੱਚ ਢਿੱਲ ਨਹੀਂ ਵਰਤੀ ਜਾਏਗੀ ਅਤੇ ਸਰਕਾਰ ਵਲੋਂ ਐਮ ਐਸ ਪੀ ਦੇ ਕਾਨੂੰਨ ਨੂੰ ਪੱਕੇ ਤੌਰ 'ਤੇ ਰੱਦ ਕਰਨ ਤੋਂ ਬਾਅਦ ਹੀ ਕਿਸਾਨ ਅਪਾਣੇ ਘਰਾਂ ਨੂੰ ਮੁੜ ਵਾਪਸੀ ਦਾ ਫੈਸਲਾ ਲੈਣਗੇ।

ADVERTISEMENT
NZ Punjabi News Matrimonials