ਆਕਲੈਂਡ (ਹਰਪ੍ਰੀਤ ਸਿੰਘ) - ਸਿੰਘੂ ਬਾਰਡਰ ਤੋਂ ਖਬਰਾਂ ਆ ਰਹੀਆਂ ਹਨ ਕਿ ਉੱਥੇ ਮੌਜੂਦ ਇੱਕ ਵਿਅਕਤੀ ਜਿਸ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੌਰਾਨ ਫੜਿਆ ਗਿਆ, ਉਸ ਦਾ ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਨੇ ਸੋਧਾ ਲਾ ਦਿੱਤਾ ਹੈ।
ਕਿਸਾਨ ਜੱਥੇਬੰਦੀਆਂ ਵਲੋਂ ਇਸ ਮੁੱਦੇ 'ਤੇ ਜਲਦ ਹੀ ਮੀਟਿੰਗ ਕੀਤੀ ਜਾਏਗੀ।
ਬੀ ਕੇ ਯੂ (ਦੋਆਬਾ) ਦੇ ਮਨਜੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਕਿਸਾਨ ਜੱਥੇਬੰਦੀਆਂ ਘਟਨਾ ਬਾਰੇ ਜਾਣਕਾਰੀ ਹਾਸਿਲ ਕਰ ਰਹੀਆਂ ਹਨ ਤੇ ਜਲਦ ਹੀ ਇਸ 'ਤੇ ਬਿਆਨਬਾਜੀ ਜਾਰੀ ਕਰਨਗੀਆਂ।
ਦੂਜੇ ਪਾਸੇ ਬੀ ਕੇ ਯੂ (ਰਾਜੇਵਾਲ) ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਅਨੁਸਾਰ ਇਸ ਘਟਨਾ ਦਾ ਕਿਸਾਨ ਸੰਘਰਸ਼ ਨਾਲ ਕੁਝ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਉਹ ਇਸ ਵੇਲੇ ਪੰਜਾਬ ਵਿੱਚ ਹਨ ਤੇ ਇਹ ਘਟਨਾ ਨਿਹੰਗ ਸਿੰਘਾਂ ਵਲੋਂ ਲਾਏ ਗਏ ਕੈਂਪ ਵਿੱਚ ਵਾਪਰੀ ਹੈ।