ਭਾਰਤ-ਪਾਕਿ ਵਿਚਾਲੇ ਬੰਦ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਤੋਂ ਪਹਿਲਾਂ ਖੁੱਲ੍ਹ ਸਕਦਾ ਹੈ| ਇਹ ਸੰਕੇਤ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੇ ਹਨ|
ਚੁੱਘ ਨੇ ਕਿਹਾ ਕਿ ਪੰਜਾਬ ਤੋਂ ਗਏ ਭਾਜਪਾ ਆਗੂਆਂ ਨੇ ਇਹ ਮੁੱਦਾ ਉਨ੍ਹਾਂ ਦੇ ਸਾਹਮਣੇ ਉਠਾਇਆ ਹੈ| ਜਿਸ ‘ਤੇ ਪ੍ਰਧਾਨ ਮੰਤਰੀ ਨੇ ਇਸ ‘ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ|