Thursday, 22 February 2024
19 November 2021 World

ਕਿਸਾਨਾਂ ਦੀ ਵੱਡੀ ਜਿੱਤ, ਪ੍ਰਧਾਨ ਮੰਤਰੀ ਮੋਦੀ ਨੇ 3 ਕਾਨੂੰਨ ਕੀਤੇ ਰੱਦ

ਕਿਸਾਨਾਂ ਦੀ ਵੱਡੀ ਜਿੱਤ, ਪ੍ਰਧਾਨ ਮੰਤਰੀ ਮੋਦੀ ਨੇ 3 ਕਾਨੂੰਨ ਕੀਤੇ ਰੱਦ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਅਹਿਮ ਐਲਾਨ ਕਰਦਿਆਂ ਦੱਸਿਆ ਹੈ ਕਿ ਜੋ ਕਿਸਾਨੀ ਸੇ ਕਾਨੂੰਨ 2020 ਵਿੱਚ ਪਾਰਲੀਮੈਂਟ ਵਿੱਚ ਪਾਸ ਹੋਏ ਸਨ, ਉਨ੍ਹਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਦੱਸਦੀਏ ਕਿ ਪੰਜਾਬ, ਹਰਿਆਣਾ ਤੇ ਯੂਪੀ ਦੇ ਕਿਸਾਨ ਬੀਤੇ ਇੱਕ ਸਾਲ ਤੋਂ ਇਨ੍ਹਾਂ ਕਾਨੂੰਨਾਂ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਸੀ ਕਿ ਕਿਸਾਨੀ ਨੂੰ ਮਜਬੂਤ ਕੀਤਾ ਜਾਏ, ਪਰ ਉਹ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨਾਲ ਪ੍ਰਭਾਵਿਤ ਨਹੀਂ ਕਰ ਸਕੇ।

ADVERTISEMENT
NZ Punjabi News Matrimonials