ਆਕਲੈਂਡ (ਹਰਪ੍ਰੀਤ ਸਿੰਘ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ‘ਚ ਨਵਾਂ ਮੋੜ ਆਇਆ ਹੈ| ਐਸਆਈਟੀ ਨੇ ਆਪਣੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜਿਸ਼ ਸੀ| ਐਸਆਈਟੀ ਨੇ ਹੁਣ ਦੋਸ਼ੀਆਂ ‘ਤੇ ਲਗਾਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ| ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਲੋਕਾਂ ਉਪਰ ਹੁਣ ਗੈਰ ਇਰਾਦਾ ਕਤਲ ਕੇਸ ਦੀ ਬਜਾਏ ਹੱਤਿਆ ਦਾ ਕੇਸ ਚੱਲੇਗਾ|