Auckland (Harpreet Singh) - ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਚੜਾਉਣ ਮਗਰੋਂ ਕਾਫੀ ਸੁਰਖੀਆਂ ਵਿੱਚ ਆਇਆ ਸੀ, ਉਸ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਹੈ, ਹਾਦਸਾ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਹਾਈਵੇਅ 'ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਸਨੂੰ ਖੜਖੋਦਾ ਹਸਪਤਾਲ ਵਿੱਚ ਜਖਮੀ ਹਾਲਤ ਵਿੱਚ ਲੈ ਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਉਸਦੀ ਮੌਤ ਹੋ ਚੁੱਕੀ ਸੀ।