Friday, 23 February 2024
13 March 2020 World

ਪੰਥ ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੇ ਪੰਥ 'ਚ ਵਾਪਸੀ ਲਈ ਕੀਤੀ ਬੇਨਤੀ

ਪੰਥ ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੇ ਪੰਥ 'ਚ ਵਾਪਸੀ ਲਈ ਕੀਤੀ ਬੇਨਤੀ - NZ Punjabi News

ਅੰਮ੍ਰਿਤਸਰ - ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਇੱਥੇ ਜ਼ਿਕਰਯੋਗ ਹੈ ਕਿ ਗੁਰਦਾਸਪੁਰ ਹਲਕੇ ਨਾਲ ਸਬੰਧਿਤ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਲੰਗਾਹ ਨੂੰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇੱਕ ਔਰਤ ਨਾਲ ਇਤਰਾਜ਼ਯੋਗ ਸਬੰਧਾਂ ਦਾ ਮਾਮਲਾ ਸਾਹਮਣੇ ਆਉਣ ਤੇ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ।

ADVERTISEMENT
NZ Punjabi News Matrimonials