Friday, 23 February 2024
14 March 2020 World

ਕਰੋਨਾ ਵਾਇਰਸ ਕਾਰਨ ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ

ਕਰੋਨਾ ਵਾਇਰਸ ਕਾਰਨ ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ - NZ Punjabi News


ਆਕਲੈਂਡ(ਬਲਜਿੰਦਰ ਰੰਧਾਵਾ)ਜਿੱਥੇ ਇਸ ਵੇਲੇ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਡਰ ਨਾਲ ਵੱਖ-ਵੱਖ ਮੁਲਕਾ ਵੱਲੋ ਕਈ ਤਰਾ ਦੀਆ ਪਬੰਦੀਆ ਲਗਾਈਆ ਜਾ ਰਹੀਆ ਹਨ ਉੱਥੇ ਹੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਦਿਆ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ।

ADVERTISEMENT
NZ Punjabi News Matrimonials