ਆਕਲੈਂਡ (ਹਰਪ੍ਰੀਤ ਸਿੰਘ) - ਅਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਨਕੋਦਰ ਨਜਦੀਕ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਮੋਗੇ ਵਿਖੇ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸੀ। ਪੰਜਾਬ ਵਿੱਚ ਇਸ ਵੇਲੇ ਇੰਟਰਨੈਟ ਅਤੇ ਐਸ ਐਮ ਐਸ ਸੇਵਾਵਾਂ ਬੰਦ ਹਨ ਤੇ ਕੱਲ ਐਤਵਾਰ ਦੁਪਹਿਰ 12 ਵਜੇ ਤੱਕ ਇਹ ਸੇਵਾਵਾਂ ਬੰਦ ਰਹਿਣਗੀਆਂ।
ਪੰਜਾਬ ਪੁਲਿਸ ਨੇ ਪੰਜਾਬ ਵਾਸੀਆਂ ਨੂੰ ਸੱਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਜਾਅਲੀ ਖਬਰ ਾਂ ਅਫਵਾਹਾਂ 'ਤੇ ਯਕੀਨ ਨਾ ਕਰਨ ਦੀ ਸਲਾਹ ਦਿੱਤੀ ਹੈ।