Thursday, 22 February 2024
05 December 2023 World

ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿੱਚ ਹੋਇਆ ਅਕਾਲ ਚਲਾਣਾ

ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿੱਚ ਹੋਇਆ ਅਕਾਲ ਚਲਾਣਾ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਖਾਲਿਸਤਾਨ ਦੀ ਅਜ਼ਾਦੀ ਲਈ ਚੱਲੀ ਖਾੜਕੂ ਲਹਿਰ ਦੌਰਾਨ ਇੰਟਰਨੈਸ਼ਨ ਸਿੱਖ ਯੂਥ ਫੈਡਰੇਸ਼ਨ ਦੀ ਅਗਵਾਈ ਕਰਨ ਵਾਲੇ ਆਗੂ ਲਖਬੀਰ ਸਿੰਘ ਰੋਡੇ ਲੰਘੀ 2 ਨਵੰਬਰ ਨੂੰ ਪਾਕਿਸਤਾਨ ਵਿਚ ਗੁਪਤਵਾਸ ਦੌਰਾਨ ਚਲਾਣਾ ਕਰ ਗਏ ਹਨ। ਲਖਬੀਰ ਸਿੰਘ ਰੋਡੇ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ। ਉਹ 72 ਸਾਲਾਂ ਦੇ ਸਨ। ਉਹਨਾ ਦਾ ਅੰਤਿਮ ਸੰਸਾਰ ਸਿੱਖ ਰਹੁਰੀਤਾਂ ਮੁਤਾਬਿਕ ਪਾਕਿਸਤਾਨ ਵਿਚ ਹੀ ਕੀਤਾ ਗਿਆ ਹੈ।
ਲਖਬੀਰ ਸਿੰਘ ਰੋਡੇ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਸਨ ਅਤੇ ਬੀਤੇ ਲੰਬੇ ਸਮੇਂ ਤੋਂ ਪਾਕਿਸਤਾਨ ਵਿਚ ਰਹਿ ਰਹੇ ਸਨ।

ADVERTISEMENT
NZ Punjabi News Matrimonials